ਨਵੀਂ ਦਿੱਲੀ/ਪੰਜਾਬ ਪੋਸਟ
ਦੇਸ਼ ਦੀ ਰਾਜਧਾਨੀ ਨਵੀਂ ਦਿੱਲੀ ਵਿੱਚ ਪਿਛਲੇ ਕਈ ਦਿਨਾਂ ਤੋਂ ਚੱਲ ਰਹੇ ਵਿਦਿਆਰਥੀ ਪ੍ਰਦਰਸ਼ਨਾਂ ਅਤੇ ਇਮਤਿਹਾਨਾਂ ਵਿੱਚ ਬੇਨਿਯਮੀਆਂ ਦੇ ਵਿਵਾਦਾਂ ਦਰਮਿਆਨ ਇੱਕ ਬਹੁਤ ਵੱਡਾ ਸਿਆਸੀ ਘਟਨਾਕ੍ਰਮ ਸਾਹਮਣੇ ਆਇਆ ਹੈ। ਕੇਂਦਰੀ ਸਿੱਖਿਆ ਮੰਤਰੀ ਧਰਮਿੰਦਰ ਪ੍ਰਧਾਨ ਵੱਲੋਂ ਆਪਣੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਗਿਆ ਹੈ। ਉਨ੍ਹਾਂ ਆਪਣਾ ਅਸਤੀਫ਼ਾ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਭੇਜ ਦਿੱਤਾ ਹੈ। ਧਰਮਿੰਦਰ ਪ੍ਰਧਾਨ ਨੇ ਆਖਿਆ ਕਿ ਉਹ ਪਿਛਲੇ ਕੁਝ ਦਿਨਾਂ ਦੌਰਾਨ ਵਾਪਰੀਆਂ ਘਟਨਾਵਾਂ ਅਤੇ ਹਾਲਾਤ ਤੋਂ ਕਾਫ਼ੀ ਦੁਖੀ ਸਨ, ਅਤੇ ਉਨ੍ਹਾਂ ਨੇ ਨੈਤਿਕ ਜ਼ਿੰਮੇਵਾਰੀ ਲੈਂਦਿਆਂ ਅਤੇ ਕੌਮੀ ਹਿੱਤਾਂ ਨੂੰ ਮੁੱਖ ਰੱਖਦਿਆਂ ਇਹ ਕਦਮ ਚੁੱਕਿਆ ਹੈ।
ਦੇਸ਼ ਵਿੱਚ ਨੀਟ-ਯੂ.ਜੀ. ਅਤੇ ਹੋਰ ਪ੍ਰਵੇਸ਼ ਪ੍ਰੀਖਿਆਵਾਂ ਦੇ ਪੇਪਰ ਲੀਕ ਹੋਣ ਦੇ ਮਾਮਲਿਆਂ ਨੂੰ ਲੈ ਕੇ ਵਿਦਿਆਰਥੀਆਂ ਅਤੇ ਵੱਖ-ਵੱਖ ਜਥੇਬੰਦੀਆਂ ਵੱਲੋਂ ਜੰਤਰ-ਮੰਤਰ ਵਿਖੇ ਲਗਾਤਾਰ ਵਿਰੋਧ ਪ੍ਰਦਰਸ਼ਨ ਕੀਤੇ ਜਾ ਰਹੇ ਸਨ। ਹਾਲਾਂਕਿ ਇਸ ਤੋਂ ਪਹਿਲਾਂ ਸਰਕਾਰੀ ਸੂਤਰਾਂ ਦਾ ਇਹੋ ਕਹਿਣਾ ਸੀ ਕਿ ਅਸਤੀਫ਼ਾ ਦੇਣਾ ਸਭ ਤੋਂ ਸੌਖਾ ਰਾਹ ਹੈ, ਪਰ ਵਧਦੇ ਦਬਾਅ ਅਤੇ ਵਿਦਿਆਰਥੀਆਂ ਦੇ ਵਿਆਪਕ ਰੋਹ ਨੂੰ ਦੇਖਦਿਆਂ ਆਖਰਕਾਰ ਇਹ ਫ਼ੈਸਲਾ ਸਾਹਮਣੇ ਆਇਆ ਹੈ। ਸਿੱਖਿਆ ਮੰਤਰੀ ਦੇ ਇਸ ਅਸਤੀਫ਼ੇ ਤੋਂ ਬਾਅਦ ਦੇਸ਼ ਦੀ ਸਿਆਸਤ ਵਿੱਚ ਭਾਰੀ ਹਲਚਲ ਮਚ ਗਈ ਹੈ ਅਤੇ ਵਿਰੋਧੀ ਪਾਰਟੀਆਂ ਵੱਲੋਂ ਸਰਕਾਰ ’ਤੇ ਲਗਾਤਾਰ ਸਵਾਲ ਖੜ੍ਹੇ ਕੀਤੇ ਜਾ ਰਹੇ ਹਨ।
ਸਰਕਾਰ ਵੱਲੋਂ ਪ੍ਰੀਖਿਆ ਪ੍ਰਣਾਲੀ ਵਿੱਚ ਸੁਧਾਰ ਕਰਨ ਅਤੇ ਪੇਪਰ ਲੀਕ ਮਾਮਲਿਆਂ ਨੂੰ ਸਖ਼ਤੀ ਨਾਲ ਰੋਕਣ ਲਈ ਨਵੇਂ ਕਾਨੂੰਨ ਲਾਗੂ ਕਰਨ ਦੀ ਤਿਆਰੀ ਕੀਤੀ ਜਾ ਰਹੀ ਹੈ ਤਾਂ ਜੋ ਵਿਦਿਆਰਥੀਆਂ ਦੇ ਭਵਿੱਖ ਨਾਲ ਕੋਈ ਖਿਲਵਾੜ ਨਾ ਹੋ ਸਕੇ। ਇਸ ਅਸਤੀਫ਼ੇ ਤੋਂ ਬਾਅਦ ਹੁਣ ਸਾਰੀਆਂ ਦੀਆਂ ਨਜ਼ਰਾਂ ਇਸ ਗੱਲ ’ਤੇ ਟਿਕੀਆਂ ਹਨ ਕਿ ਕੇਂਦਰ ਸਰਕਾਰ ਵੱਲੋਂ ਸਿੱਖਿਆ ਮੰਤਰਾਲੇ ਦੀ ਅਗਵਾਈ ਹੁਣ ਕਿਸ ਨਵੇਂ ਚਿਹਰੇ ਨੂੰ ਸੌਂਪੀ ਜਾਂਦੀ ਹੈ।
ਕੇਂਦਰੀ ਸਿੱਖਿਆ ਮੰਤਰੀ ਧਰਮਿੰਦਰ ਪ੍ਰਧਾਨ ਨੇ ਆਪਣੇ ਅਹੁਦੇ ਤੋਂ ਦਿੱਤਾ ਅਸਤੀਫ਼ਾ

Published:






