ਸਾਰਨੀਆ/ਪੰਜਾਬ ਪੋਸਟ :
ਕੈਨੇਡਾ ਦੀ ਅਦਾਲਤ ਨੇ ਭਾਰਤੀ ਮੂਲ ਦੇ ਟਰੱਕ ਚਾਲਕ ਰਣਜੀਤ ਸਿੰਘ ਨੂੰ 40 ਕਿਲੋ ਕੋਕੀਨ ਦੀ ਤਸਕਰੀ ਦੇ ਮਾਮਲੇ ਵਿੱਚ ਦੋਸ਼ੀ ਕਰਾਰ ਦਿੱਤਾ ਹੈ। ਅਪਰੈਲ 2024 ਵਿੱਚ ਅਮਰੀਕਾ ਤੋਂ ਕੈਨੇਡਾ ਆਉਂਦੇ ਸਮੇਂ ਬਲੂ ਵਾਟਰ ਬ੍ਰਿਜ ਸਰਹੱਦ ’ਤੇ ਉਸ ਦੇ ਟਰੱਕ ਵਿੱਚੋਂ ਨਸ਼ੀਲੇ ਪਦਾਰਥ ਬਰਾਮਦ ਹੋਏ ਸਨ। ਇਨ੍ਹਾਂ ਦੀ ਕੀਮਤ ਲਗਭਗ 36 ਤੋਂ 48 ਲੱਖ ਕੈਨੇਡੀਅਨ ਡਾਲਰ ਦੱਸੀ ਗਈ ਹੈ। ਰਣਜੀਤ ਸਿੰਘ ਨੇ ਅਦਾਲਤ ਵਿੱਚ ਦਾਅਵਾ ਕੀਤਾ ਸੀ ਕਿ ਉਸ ਨੂੰ ਟਰੱਕ ਵਿੱਚ ਕੋਕੀਨ ਹੋਣ ਦੀ ਜਾਣਕਾਰੀ ਨਹੀਂ ਸੀ, ਪਰ ਜੱਜ ਨੇ ਉਸ ਦੀਆਂ ਦਲੀਲਾਂ ਰੱਦ ਕਰ ਦਿੱਤੀਆਂ। ਮਾਮਲੇ ਵਿੱਚ ਸਜ਼ਾ ਸੁਣਾਉਣ ਲਈ ਅਗਲੀ ਸੁਣਵਾਈ ਫਰਵਰੀ ਵਿੱਚ ਹੋਵੇਗੀ।







