ਕੈਨੇਡਾ ’ਚ ਰੁਜ਼ਗਾਰ ਏਜੰਸੀਆਂ ’ਤੇ ਹਥਿਆਰਬੰਦ ਲੁੱਟਾਂ, ਦੋ ਪੰਜਾਬੀ ਨੌਜਵਾਨ ਗ੍ਰਿਫ਼ਤਾਰ

Published:

Rate this post

ਬਰੈਂਪਟਨ/ਪੰਜਾਬ ਪੋਸਟ :

ਕੈਨੇਡਾ ਦੇ ਪੀਲ ਖੇਤਰ ਵਿੱਚ ਰੁਜ਼ਗਾਰ ਏਜੰਸੀਆਂ ਨੂੰ ਨਿਸ਼ਾਨਾ ਬਣਾ ਕੇ ਲੁੱਟਾਂ ਕਰਨ ਦੇ ਮਾਮਲੇ ਵਿੱਚ ਪੁਲੀਸ ਨੇ ਬਰੈਂਪਟਨ ਵਾਸੀ ਦੋ ਪੰਜਾਬੀ ਨੌਜਵਾਨਾਂ ਨੂੰ ਕਾਬੂ ਕੀਤਾ ਹੈ। ਮੁਲਜ਼ਮਾਂ ਦੀ ਪਛਾਣ 31 ਸਾਲਾ ਸਤਨਾਮ ਢਿੱਲੋਂ ਅਤੇ 21 ਸਾਲਾ ਰਾਜਦੀਪ ਸਿੰਘ ਵਜੋਂ ਹੋਈ ਹੈ। ਪੁਲੀਸ ਅਨੁਸਾਰ ਅਪਰੈਲ ਤੋਂ ਅਗਸਤ ਦਰਮਿਆਨ ਮਿਸੀਸਾਗਾ ਅਤੇ ਬਰੈਂਪਟਨ ਵਿੱਚ ਨਕਾਬਪੋਸ਼ ਹੋ ਕੇ ਕੀਤੀਆਂ ਲੁੱਟਾਂ ਦੌਰਾਨ ਕਰਮਚਾਰੀਆਂ ਨੂੰ ਬੰਦੂਕਾਂ ਅਤੇ ਚਾਕੂਆਂ ਨਾਲ ਡਰਾਇਆ ਗਿਆ। ਇਨ੍ਹਾਂ ਵਾਰਦਾਤਾਂ ਵਿੱਚ 53 ਹਜ਼ਾਰ ਡਾਲਰ ਤੋਂ ਵੱਧ ਦਾ ਸਾਮਾਨ ਅਤੇ ਨਕਦੀ ਲੁੱਟੀ ਗਈ। ਪੁਲੀਸ ਨੇ ਇੱਕ ਚੋਰੀ ਦੀ ਗੱਡੀ ਅਤੇ ਦੋ ਨਕਲੀ ਬੰਦੂਕਾਂ ਵੀ ਬਰਾਮਦ ਕੀਤੀਆਂ ਹਨ। ਦੋਵੇਂ ਮੁਲਜ਼ਮਾਂ ਨੂੰ ਜ਼ਮਾਨਤ ਸੁਣਵਾਈ ਤੱਕ ਹਿਰਾਸਤ ਵਿੱਚ ਰੱਖਿਆ ਗਿਆ ਹੈ।

Read News Paper

Related articles

spot_img

Recent articles

spot_img