ਕੈਨੇਡਾ ਦੀ ਸੁਪਰੀਮ ਕੋਰਟ ਨੇ ਕਿਊਬੈਕ ਦੇ ਧਾਰਮਿਕ ਚਿੰਨ੍ਹਾਂ ’ਤੇ ਪਾਬੰਦੀ ਵਾਲੇ ਕਾਨੂੰਨ ਨੂੰ ਬਰਕਰਾਰ ਰੱਖਿਆ

Published:

Rate this post

ਓਟਾਵਾ/ਪੰਜਾਬ ਪੋਸਟ :

ਕੈਨੇਡਾ ਦੀ ਸੁਪਰੀਮ ਕੋਰਟ ਨੇ ਕਿਊਬੈਕ ਸੂਬੇ ਦੇ ਵਿਵਾਦਤ ਬਿੱਲ-21 ਨੂੰ ਵੱਡੇ ਪੱਧਰ ’ਤੇ ਬਰਕਰਾਰ ਰੱਖਦਿਆਂ ਸਰਕਾਰੀ ਅਹੁਦਿਆਂ ’ਤੇ ਕੰਮ ਕਰਨ ਵਾਲੇ ਮੁਲਾਜ਼ਮਾਂ ਦੇ ਧਾਰਮਿਕ ਚਿੰਨ੍ਹ ਪਹਿਨਣ ’ਤੇ ਲੱਗੀ ਪਾਬੰਦੀ ਨੂੰ ਮਨਜ਼ੂਰੀ ਦੇ ਦਿੱਤੀ ਹੈ। ਇਸ ਫ਼ੈਸਲੇ ਤਹਿਤ ਸਰਕਾਰੀ ਸਕੂਲਾਂ ਦੇ ਅਧਿਆਪਕਾਂ, ਪੁਲਿਸ ਅਧਿਕਾਰੀਆਂ ਅਤੇ ਕੁਝ ਹੋਰ ਸਰਕਾਰੀ ਮੁਲਾਜ਼ਮਾਂ ਨੂੰ ਡਿਊਟੀ ਦੌਰਾਨ ਸਿੱਖ ਪੱਗ, ਮੁਸਲਿਮ ਹਿਜਾਬ, ਯਹੂਦੀ ਕਿੱਪਾ ਅਤੇ ਹੋਰ ਧਾਰਮਿਕ ਚਿੰਨ੍ਹ ਪਹਿਨਣ ਦੀ ਇਜਾਜ਼ਤ ਨਹੀਂ ਹੋਵੇਗੀ। ਅਦਾਲਤ ਨੇ ਸੂਬਾ ਸਰਕਾਰ ਵੱਲੋਂ ਸੰਵਿਧਾਨ ਦੀ ਵਿਸ਼ੇਸ਼ ਧਾਰਾ ਦੀ ਵਰਤੋਂ ਕਰਕੇ ਕਾਨੂੰਨ ਨੂੰ ਚੁਣੌਤੀਆਂ ਤੋਂ ਬਚਾਉਣ ਦੇ ਅਧਿਕਾਰ ਨੂੰ ਵੀ ਮਾਨਤਾ ਦਿੱਤੀ। ਹਾਲਾਂਕਿ ਅਦਾਲਤ ਨੇ ਸੂਬਾਈ ਵਿਧਾਨ ਸਭਾ ਦੇ ਚੁਣੇ ਹੋਏ ਮੈਂਬਰਾਂ ਲਈ ਚਿਹਰਾ ਢੱਕਣ ’ਤੇ ਪਾਬੰਦੀ ਵਾਲੀ ਵਿਵਸਥਾ ਨੂੰ ਲੋਕਤੰਤਰੀ ਅਧਿਕਾਰਾਂ ਦੀ ਉਲੰਘਣਾ ਕਰਾਰ ਦਿੱਤਾ। ਇਸ ਫ਼ੈਸਲੇ ਮਗਰੋਂ ਸਿੱਖ ਅਤੇ ਮੁਸਲਿਮ ਜਥੇਬੰਦੀਆਂ ਨੇ ਨਿਰਾਸ਼ਾ ਪ੍ਰਗਟ ਕਰਦਿਆਂ ਧਾਰਮਿਕ ਆਜ਼ਾਦੀ ਅਤੇ ਰੋਜ਼ਗਾਰ ਦੇ ਅਧਿਕਾਰਾਂ ਬਾਰੇ ਚਿੰਤਾ ਜਤਾਈ ਹੈ।

Read News Paper

Related articles

spot_img

Recent articles

spot_img