ਸਰੀ/ਪੰਜਾਬ ਪੋਸਟ :
ਕੈਨੇਡਾ ਦੇ ਬ੍ਰਿਟਿਸ਼ ਕੋਲੰਬੀਆ ਸੂਬੇ ਦੇ ਸਰੀ ਸ਼ਹਿਰ ਵਿੱਚ ਐਤਵਾਰ ਰਾਤ ਇੱਕ ਔਰਤ ਅਤੇ ਨੌਜਵਾਨ ਦੀ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ ਗਈ। ਘਟਨਾ 88 ਐਵੇਨਿਊ ਅਤੇ 124 ਸਟਰੀਟ ਨੇੜੇ ਵਾਲਮਾਰਟ ਦੀ ਪਾਰਕਿੰਗ ਵਿੱਚ ਵਾਪਰੀ। ਪੁਲੀਸ ਅਨੁਸਾਰ ਮ੍ਰਿਤਕਾਂ ਦੀ ਉਮਰ ਕ੍ਰਮਵਾਰ 23 ਅਤੇ 24 ਸਾਲ ਸੀ। ਦੋਵਾਂ ਨੂੰ ਹਸਪਤਾਲ ਲਿਜਾਇਆ ਗਿਆ, ਪਰ ਉਨ੍ਹਾਂ ਦੀ ਜਾਨ ਨਹੀਂ ਬਚਾਈ ਜਾ ਸਕੀ। ਘਟਨਾ ਤੋਂ ਕੁਝ ਮਿੰਟ ਬਾਅਦ ਨੇੜੇ ਇੱਕ ਕਾਰ ਨੂੰ ਵੀ ਅੱਗ ਲੱਗੀ ਮਿਲੀ। ਪੁਲੀਸ ਇਸ ਦਾ ਕਤਲ ਨਾਲ ਸਬੰਧ ਹੋਣ ਦੀ ਜਾਂਚ ਕਰ ਰਹੀ ਹੈ। ਮਾਮਲੇ ਦੀ ਜਾਂਚ ਵਿਸ਼ੇਸ਼ ਕਤਲ ਜਾਂਚ ਟੀਮ (IHIT) ਨੇ ਸੰਭਾਲ ਲਈ ਹੈ। ਅਜੇ ਤੱਕ ਕਿਸੇ ਦੀ ਗ੍ਰਿਫ਼ਤਾਰੀ ਨਹੀਂ ਹੋਈ।







