ਨਵੀਂ ਦਿੱਲੀ/ਪੰਜਾਬ ਪੋਸਟ :
ਪੰਜਾਬ ਦੀਆਂ 2027 ਦੀਆਂ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਸ਼੍ਰੋਮਣੀ ਅਕਾਲੀ ਦਲ ਅਤੇ ਭਾਜਪਾ ਨੇ ਮੁੜ ਗੱਠਜੋੜ ਕਰਨ ਦਾ ਐਲਾਨ ਕੀਤਾ ਹੈ। ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਦੱਸਿਆ ਕਿ ਅਕਾਲੀ ਦਲ ਐੱਨਡੀਏ ਵਿੱਚ ਵਾਪਸ ਆ ਗਿਆ ਹੈ ਅਤੇ ਪੰਜਾਬ ਵਿੱਚ ਗੱਠਜੋੜ ਦੀ ਅਗਵਾਈ ਵੱਡੇ ਭਾਈਵਾਲ ਵਜੋਂ ਕਰੇਗਾ। ਦੋਵਾਂ ਪਾਰਟੀਆਂ ਵਿਚਾਲੇ 2020 ਵਿੱਚ ਖੇਤੀ ਕਾਨੂੰਨਾਂ ਦੇ ਵਿਰੋਧ ਕਾਰਨ ਸਾਂਝ ਟੁੱਟ ਗਈ ਸੀ। ਸੀਟਾਂ ਦੀ ਵੰਡ ਬਾਰੇ ਫ਼ੈਸਲਾ ਬਾਅਦ ਵਿੱਚ ਕੀਤਾ ਜਾਵੇਗਾ।







