ਭੋਪਾਲ/ਪੰਜਾਬ ਪੋਸਟ :
ਭਾਰਤੀ ਮਹਿਲਾ ਹਾਕੀ ਟੀਮ ਨੇ ਏਸ਼ਿਆਈ ਚੈਂਪੀਅਨਜ਼ ਟਰਾਫੀ ਵਿੱਚ ਜਾਪਾਨ ਨੂੰ 4-0 ਨਾਲ ਕਰਾਰੀ ਹਾਰ ਦੇ ਕੇ ਇਤਿਹਾਸ ਰਚ ਦਿੱਤਾ ਹੈ। ਇਸ ਜਿੱਤ ਨਾਲ ਭਾਰਤ ਐੱਫਆਈਐੱਚ ਦੀ ਵਿਸ਼ਵ ਦਰਜਾਬੰਦੀ ਵਿੱਚ ਚੌਥੇ ਸਥਾਨ ’ਤੇ ਪਹੁੰਚ ਗਿਆ ਹੈ, ਜੋ ਟੀਮ ਦਾ ਹੁਣ ਤੱਕ ਦਾ ਸਰਵੋਤਮ ਸਥਾਨ ਹੈ। ਇਸ ਤੋਂ ਇੱਕ ਦਿਨ ਪਹਿਲਾਂ ਭਾਰਤ ਨੇ ਚੀਨ ਨੂੰ 6-2 ਨਾਲ ਹਰਾ ਕੇ ਪਹਿਲੀ ਵਾਰ ਪੰਜਵਾਂ ਸਥਾਨ ਹਾਸਲ ਕੀਤਾ ਸੀ। ਕਪਤਾਨ ਸਲੀਮਾ ਟੇਟੇ ਦੀ ਅਗਵਾਈ ਹੇਠ ਭਾਰਤੀ ਟੀਮ ਨੇ ਲੀਗ ਪੜਾਅ ਦੇ ਆਪਣੇ ਪੰਜੇ ਮੈਚ ਜਿੱਤ ਕੇ ਸੈਮੀਫਾਈਨਲ ਵਿੱਚ ਜਗ੍ਹਾ ਬਣਾ ਲਈ ਹੈ।







