ਨਿਊਯਾਰਕ/ਪੰਜਾਬ ਪੋਸਟ
ਤੁਰਕੀ ਦੇ ਰਾਸ਼ਟਰਪਤੀ ਰੇਚੇਪ ਤਈਅਪ ਏਰਦੋਗਾਨ ਨੇ ਸੰਯੁਕਤ ਰਾਸ਼ਟਰ ਮਹਾਸਭਾ ਦੇ 81ਵੇਂ ਸੈਸ਼ਨ ਵਿੱਚ ਮੁੜ ਕਸ਼ਮੀਰ ਦਾ ਮੁੱਦਾ ਚੁੱਕਿਆ ਹੈ। ਆਪਣੇ ਸੰਬੋਧਨ ਦੌਰਾਨ ਉਨ੍ਹਾਂ ਕਿਹਾ ਕਿ ਦੱਖਣੀ ਏਸ਼ੀਆ ਦੇ ਸਾਰੇ ਵਿਵਾਦਾਂ, ਜਿਨ੍ਹਾਂ ਵਿੱਚ ਕਸ਼ਮੀਰ ਵੀ ਸ਼ਾਮਲ ਹੈ, ਦਾ ਹੱਲ ਗੱਲਬਾਤ ਰਾਹੀਂ ਸੰਯੁਕਤ ਰਾਸ਼ਟਰ ਦੇ ਚਾਰਟਰ ਅਤੇ ਸੰਬੰਧਿਤ ਮਤਿਆਂ ਦੇ ਢਾਂਚੇ ਅੰਦਰ ਕੀਤਾ ਜਾਣਾ ਚਾਹੀਦਾ ਹੈ। ਪੰਜਾਬੀ ਟ੍ਰਿਬਿਊਨ ਦੀ ਰਾਇਟਰਜ਼ ਆਧਾਰਿਤ ਰਿਪੋਰਟ ਮੁਤਾਬਕ ਏਰਦੋਗਾਨ 2019 ਤੋਂ ਸੰਯੁਕਤ ਰਾਸ਼ਟਰ ਮਹਾਸਭਾ ਵਿੱਚ ਕਸ਼ਮੀਰ ਦਾ ਜ਼ਿਕਰ ਕਰਦੇ ਆ ਰਹੇ ਹਨ ਅਤੇ 2024 ਨੂੰ ਛੱਡ ਕੇ ਹੁਣ ਤੱਕ ਸੱਤ ਵਾਰ ਇਹ ਮਾਮਲਾ ਉਠਾ ਚੁੱਕੇ ਹਨ। ਭਾਰਤ ਪਹਿਲਾਂ ਵੀ ਉਨ੍ਹਾਂ ਦੀਆਂ ਅਜਿਹੀਆਂ ਟਿੱਪਣੀਆਂ ਨੂੰ ਰੱਦ ਕਰਦਾ ਰਿਹਾ ਹੈ ਅਤੇ ਜੰਮੂ-ਕਸ਼ਮੀਰ ਨੂੰ ਭਾਰਤ ਦਾ ਅਟੁੱਟ ਹਿੱਸਾ ਦੱਸਦਾ ਆਇਆ ਹੈ।







