ਜਲੰਧਰ/ਪੰਜਾਬ ਪੋਸਟ :
ਭਾਜਪਾ ਦੇ ਕੌਮੀ ਪ੍ਰਧਾਨ ਨਿਤਿਨ ਨਬੀਨ ਨੇ ਡੇਰਾ ਸੱਚਖੰਡ ਬੱਲਾਂ ਵਿਖੇ ਮੱਥਾ ਟੇਕਣ ਮਗਰੋਂ ਪਿੰਡ ਰਾਇਪੁਰ ਤੋਂ 16 ਦਿਨਾਂ ਦੀ ‘ਸਮਰਸਤਾ ਸੰਕਲਪ ਯਾਤਰਾ’ ਨੂੰ ਹਰੀ ਝੰਡੀ ਦਿਖਾਈ। ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਇਹ ਯਾਤਰਾ 3 ਦਸੰਬਰ ਨੂੰ ਕਾਸ਼ੀ ਵਿਖੇ ਸਮਾਪਤ ਹੋਵੇਗੀ ਅਤੇ ਸੱਤ ਸੂਬਿਆਂ ਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਵਿੱਚੋਂ ਲਗਭਗ 2,402 ਕਿਲੋਮੀਟਰ ਦਾ ਸਫ਼ਰ ਤੈਅ ਕਰੇਗੀ। ਇਸ ਮੌਕੇ ਨਬੀਨ ਨੇ ਪੰਜਾਬ ਦੀ ਭਗਵੰਤ ਮਾਨ ਸਰਕਾਰ ਨੂੰ ਨਸ਼ਿਆਂ ਅਤੇ ਬੇਰੁਜ਼ਗਾਰੀ ਦੇ ਮੁੱਦੇ ’ਤੇ ਘੇਰਦਿਆਂ ਦੋਸ਼ ਲਾਇਆ ਕਿ ਸੂਬੇ ਦੇ ਨੌਜਵਾਨਾਂ ਨੂੰ ਵਿਦੇਸ਼ ਜਾਣ ਲਈ ਮਜਬੂਰ ਹੋਣਾ ਪੈ ਰਿਹਾ ਹੈ।







