ਚੰਡੀਗੜ੍ਹ/ਪੰਜਾਬ ਪੋਸਟ :
ਪੰਜਾਬ ਵਿੱਚ 2027 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਨਵੇਂ ਸਿਆਸੀ ਮੋਰਚੇ ਦੀਆਂ ਸੰਭਾਵਨਾਵਾਂ ਬਣ ਰਹੀਆਂ ਹਨ। ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ), ਅਕਾਲੀ ਦਲ ਵਾਰਿਸ ਪੰਜਾਬ ਦੇ ਅਤੇ ਬਹੁਜਨ ਸਮਾਜ ਪਾਰਟੀ ਦੇ ਆਗੂਆਂ ਵਿਚਾਲੇ ਚੋਣਾਂ ਇਕੱਠੇ ਲੜਨ ਲਈ ਮੁੱਢਲੀਆਂ ਗੱਲਬਾਤਾਂ ਹੋਈਆਂ ਹਨ। ਇਸ ਤੋਂ ਇਲਾਵਾ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਨਾਲ ਵੀ ਸੰਪਰਕ ਕੀਤਾ ਜਾ ਰਿਹਾ ਹੈ। ਜਲੰਧਰ ਅਤੇ ਫ਼ਰੀਦਕੋਟ ਵਿੱਚ ਹੋਈਆਂ ਮੀਟਿੰਗਾਂ ਦੌਰਾਨ ਸਾਂਝੇ ਸਿਆਸੀ ਮੰਚ ਦੀਆਂ ਸੰਭਾਵਨਾਵਾਂ ’ਤੇ ਵਿਚਾਰ ਕੀਤਾ ਗਿਆ, ਹਾਲਾਂਕਿ ਅੰਤਿਮ ਗੱਠਜੋੜ ਬਾਰੇ ਹਾਲੇ ਕੋਈ ਐਲਾਨ ਨਹੀਂ ਹੋਇਆ।







