ਬੇਅਦਬੀ ਕਾਨੂੰਨ ’ਤੇ ਗੱਲਬਾਤ ਲਈ ਅਕਾਲ ਤਖ਼ਤ ਦੀ ਕਮੇਟੀ ਵੱਲੋਂ ਸਰਕਾਰ ਨੂੰ ਸੱਦਾ

Published:

Rate this post

ਅੰਮ੍ਰਿਤਸਰ/ਪੰਜਾਬ ਪੋਸਟ :

ਪੰਜਾਬ ਦੇ ਬੇਅਦਬੀ ਵਿਰੋਧੀ ਕਾਨੂੰਨ ਨੂੰ ਲੈ ਕੇ ਚੱਲ ਰਹੇ ਮਤਭੇਦ ਦੂਰ ਕਰਨ ਲਈ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਗਠਿਤ ਪੰਜ ਮੈਂਬਰੀ ਮਾਹਿਰ ਕਮੇਟੀ ਨੇ ਪੰਜਾਬ ਸਰਕਾਰ ਦੀ ਸੱਤ ਮੈਂਬਰੀ ਤਾਲਮੇਲ ਕਮੇਟੀ ਨੂੰ 30 ਨਵੰਬਰ ਨੂੰ ਸ੍ਰੀ ਆਨੰਦਪੁਰ ਸਾਹਿਬ ਵਿਖੇ ਮੀਟਿੰਗ ਲਈ ਸੱਦਾ ਦਿੱਤਾ ਹੈ। ਮੀਟਿੰਗ ਦੌਰਾਨ ਜਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ 2026 ਦੀਆਂ ਵਿਵਾਦਤ ਧਾਰਾਵਾਂ ਅਤੇ ਅਕਾਲ ਤਖ਼ਤ ਸਾਹਿਬ ਵੱਲੋਂ ਉਠਾਏ ਇਤਰਾਜ਼ਾਂ ’ਤੇ ਵਿਚਾਰ ਹੋਵੇਗਾ। ਮਾਹਿਰ ਕਮੇਟੀ ਨੇ ਸਰਕਾਰ ਤੋਂ ਇਹ ਵੀ ਸਪੱਸ਼ਟ ਕਰਨ ਲਈ ਕਿਹਾ ਹੈ ਕਿ ਕੀ ਕਾਨੂੰਨ ਨੂੰ ਲਾਗੂ ਕਰਨ ਦੀ ਪ੍ਰਕਿਰਿਆ ਰੋਕੀ ਗਈ ਹੈ ਜਾਂ ਨਹੀਂ।

Read News Paper

Related articles

spot_img

Recent articles

spot_img