ਲੰਡਨ/ਪੰਜਾਬ ਪੋਸਟ
ਬ੍ਰਿਟੇਨ ਦੀ ਲੰਡਨ ਮੈਟਰੋਪੋਲੀਟਨ ਯੂਨੀਵਰਸਿਟੀ ਅਤੇ NISAU UK ਵਿਚਾਲੇ ਸਮਝੌਤਾ ਹੋਇਆ ਹੈ, ਜਿਸ ਤਹਿਤ ਭਾਰਤੀ ਵਿਦਿਆਰਥੀਆਂ ਨੂੰ ਦਾਖ਼ਲੇ ਤੋਂ ਲੈ ਕੇ ਪੜ੍ਹਾਈ ਅਤੇ ਕਰੀਅਰ ਬਣਾਉਣ ਤੱਕ ਮਾਰਗਦਰਸ਼ਨ ਦਿੱਤਾ ਜਾਵੇਗਾ। ਇਸ ਪਹਿਲ ਰਾਹੀਂ ਵਿਦਿਆਰਥੀਆਂ ਨੂੰ ਯੂਨੀਵਰਸਿਟੀ ਜੀਵਨ, ਭਲਾਈ ਸੇਵਾਵਾਂ ਅਤੇ ਪੜ੍ਹਾਈ ਤੋਂ ਬਾਅਦ ਰੁਜ਼ਗਾਰ ਦੇ ਮੌਕਿਆਂ ਬਾਰੇ ਸਹਾਇਤਾ ਮਿਲੇਗੀ।







