ਮਨੀ ਲਾਂਡਰਿੰਗ ਮਾਮਲਾ: ਪੰਜਾਬ ਦੇ ਮੰਤਰੀ ਸੰਜੀਵ ਅਰੋੜਾ ਦੀ ਰਿਮਾਂਡ 2 ਦਿਨ ਹੋਰ ਵਧੀ

Published:

Rate this post

ਗੁਰੂਗ੍ਰਾਮ/ਪੰਜਾਬ ਪੋਸਟ
ਕਥਿਤ 100 ਕਰੋੜ ਰੁਪਏ ਦੇ ਜੀ.ਐੱਸ.ਟੀ. ਫਰਾਡ ਅਤੇ ਮਨੀ ਲਾਂਡਰਿੰਗ ਮਾਮਲੇ ਵਿੱਚ ਗ੍ਰਿਫ਼ਤਾਰ ਕੀਤੇ ਗਏ ਪੰਜਾਬ ਦੇ ਉਦਯੋਗ ਅਤੇ ਵਣਜ ਮੰਤਰੀ ਸੰਜੀਵ ਅਰੋੜਾ ਦੀ 7 ਦਿਨਾਂ ਦੀ ਈ.ਡੀ. ਰਿਮਾਂਡ ਦੀ ਮਿਆਦ ਅੱਜ 16 ਮਈ ਨੂੰ ਖ਼ਤਮ ਹੋ ਰਹੀ ਸੀ। ਇਨਫੋਰਸਮੈਂਟ ਡਾਇਰੈਕਟੋਰੇਟ ਯਾਨੀ ਈ.ਡੀ. ਵੱਲੋਂ ਉਨ੍ਹਾਂ ਨੂੰ ਗੁਰੂਗ੍ਰਾਮ ਦੀ ਵਿਸ਼ੇਸ਼ ਪੀ.ਐੱਮ.ਐੱਲ.ਏ. ਅਦਾਲਤ ਵਿੱਚ ਦੁਬਾਰਾ ਪੇਸ਼ ਕੀਤਾ ਗਿਆ, ਜਿੱਥੇ ਜਾਂਚ ਏਜੰਸੀ ਵੱਲੋਂ ਪੁੱਛਗਿੱਛ ਨੂੰ ਅੱਗੇ ਵਧਾਉਣ ਲਈ ਹੋਰ ਰਿਮਾਂਡ ਦੀ ਮੰਗ ਕੀਤੀ ਗਈ ਜਿਸ ਉਪਰੰਤ ਅਰੋੜਾ ਦੀ ਰਿਮਾਂਡ ਦੋ ਦਿਨ ਹੋਰ ਵਧਾਈ ਗਈ ਹੈ।
ਜ਼ਿਕਰਯੋਗ ਹੈ ਕਿ ਆਮ ਆਦਮੀ ਪਾਰਟੀ ਦੇ ਵਿਧਾਇਕ ਸੰਜੀਵ ਅਰੋੜਾ ਨੂੰ ਈ.ਡੀ. ਨੇ 9 ਮਈ 2026 ਨੂੰ ਚੰਡੀਗੜ੍ਹ ਸਥਿਤ ਉਨ੍ਹਾਂ ਦੀ ਸਰਕਾਰੀ ਰਿਹਾਇਸ਼ ਤੋਂ ਦਿਨ ਭਰ ਚੱਲੀ ਛਾਪੇਮਾਰੀ ਤੋਂ ਬਾਅਦ ਗ੍ਰਿਫ਼ਤਾਰ ਕੀਤਾ ਸੀ। ਅਦਾਲਤ ਨੇ ਉਸੇ ਰਾਤ ਉਨ੍ਹਾਂ ਨੂੰ 7 ਦਿਨਾਂ ਦੀ ਹਿਰਾਸਤ ਵਿੱਚ ਭੇਜ ਦਿੱਤਾ ਸੀ। ਜਾਂਚ ਏਜੰਸੀ ਦਾ ਦੋਸ਼ ਹੈ ਕਿ ਮੰਤਰੀ ਦੀ ਕੰਪਨੀ ਹੈਂਪਟਨ ਸਕਾਈ ਰੀਐਲਟੀ ਲਿਮਟਿਡ ਨੇ ਮੋਬਾਈਲ ਫੋਨਾਂ ਦੀ ਖਰੀਦ-ਵੇਚ ਦੇ ਨਾਂ ‘ਤੇ ਫਰਜ਼ੀ ਇਨਵੌਇਸ ਤਿਆਰ ਕੀਤੇ ਅਤੇ ਗਲਤ ਤਰੀਕੇ ਨਾਲ 100 ਕਰੋੜ ਰੁਪਏ ਤੋਂ ਵੱਧ ਦਾ ਇਨਪੁਟ ਟੈਕਸ ਕ੍ਰੈਡਿਟ ਯਾਨੀ ਆਈ.ਟੀ.ਸੀ. ਅਤੇ ਜੀ.ਐੱਸ.ਟੀ. ਰਿਫੰਡ ਹਾਸਲ ਕੀਤਾ। ਈ.ਡੀ. ਅਨੁਸਾਰ ਇਨ੍ਹਾਂ ਫਰਜ਼ੀ ਲੈਣ-ਦੇਣ ਰਾਹੀਂ ਵਿਦੇਸ਼ੀ ਮੁਦਰਾ ਨੂੰ ਭਾਰਤ ਵਿੱਚ ਘੁਮਾਉਣ ਦਾ ਸ਼ੱਕ ਹੈ।

Read News Paper

Related articles

spot_img

Recent articles

spot_img