ਨਿਊਯਾਰਕ/ਪੰਜਾਬ ਪੋਸਟ :
ਨਿਊਯਾਰਕ ਦੇ ਮੇਅਰ ਜੋਹਰਾਨ ਮਮਦਾਨੀ ਨੇ ਅਮਰੀਕਾ ਵਿੱਚ ਹਿੰਦੂ ਮੰਦਰਾਂ ਨੂੰ ਨਿਸ਼ਾਨਾ ਬਣਾਏ ਜਾਣ ਅਤੇ ਸਿੱਖ ਭਾਈਚਾਰੇ ਵਿਰੁੱਧ ਨਫ਼ਰਤ ਫੈਲਣ ’ਤੇ ਚਿੰਤਾ ਪ੍ਰਗਟਾਈ ਹੈ। ਦੀਵਾਲੀ ਸਮਾਗਮ ਦੌਰਾਨ ਉਨ੍ਹਾਂ ਕਿਹਾ ਕਿ ਸਮਾਜ ਨੂੰ ਵੰਡਣ ਵਾਲੀ ਰਾਜਨੀਤੀ ਦਾ ਵਿਰੋਧ ਕਰਨਾ ਸਾਰਿਆਂ ਦੀ ਸਾਂਝੀ ਜ਼ਿੰਮੇਵਾਰੀ ਹੈ। ਉਨ੍ਹਾਂ ਲੋਕਾਂ ਨੂੰ ਧਰਮ ਅਤੇ ਪਛਾਣ ਦੇ ਆਧਾਰ ’ਤੇ ਵਿਤਕਰੇ ਤੋਂ ਬਚਾਉਣ ਅਤੇ ਆਪਸੀ ਸਤਿਕਾਰ ਕਾਇਮ ਰੱਖਣ ਦਾ ਸੱਦਾ ਦਿੱਤਾ। ਮਮਦਾਨੀ ਨੇ ਰਾਮਾਇਣ ਅਤੇ ਮਹਾਭਾਰਤ ਦੀਆਂ ਸਿੱਖਿਆਵਾਂ ਦਾ ਜ਼ਿਕਰ ਕਰਦਿਆਂ ਸਹਿਣਸ਼ੀਲਤਾ ਅਤੇ ਮਨੁੱਖੀ ਏਕਤਾ ’ਤੇ ਵੀ ਜ਼ੋਰ ਦਿੱਤਾ।







