ਮਹਿੰਗਾਈ ਦਾ ਵੱਡਾ ਝਟਕਾ: ਲਗਾਤਾਰ ਚੌਥੀ ਵਾਰ ਵਧੀਆਂ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ

Published:

Rate this post

ਨਵੀਂ ਦਿੱਲੀ/ਪੰਜਾਬ ਪੋਸਟ
ਦੇਸ਼ ਵਿੱਚ ਆਮ ਜਨਤਾ ਨੂੰ ਮਹਿੰਗਾਈ ਦਾ ਇੱਕ ਹੋਰ ਜ਼ਬਰਦਸਤ ਝਟਕਾ ਲੱਗਿਆ ਹੈ। ਸਰਕਾਰੀ ਤੇਲ ਕੰਪਨੀਆਂ ਵੱਲੋਂ ਅੱਜ ਸੋਮਵਾਰ ਨੂੰ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਇੱਕ ਵਾਰ ਫਿਰ ਵੱਡਾ ਵਾਧਾ ਕਰ ਦਿੱਤਾ ਗਿਆ ਹੈ। ਪਿਛਲੇ 10 ਦਿਨਾਂ ਦੇ ਅੰਦਰ ਤੇਲ ਦੀਆਂ ਕੀਮਤਾਂ ਵਿੱਚ ਇਹ ਚੌਥੀ ਵਾਰ ਵਾਧਾ ਕੀਤਾ ਗਿਆ ਹੈ, ਜਿਸ ਕਾਰਨ ਦੇਸ਼ ਦੀ ਰਾਜਧਾਨੀ ਦਿੱਲੀ ਵਿੱਚ ਪੈਟਰੋਲ ਦੀ ਕੀਮਤ 100 ਰੁਪਏ ਦਾ ਅੰਕੜਾ ਪਾਰ ਕਰਕੇ 102.12 ਰੁਪਏ ਪ੍ਰਤੀ ਲੀਟਰ ਤੱਕ ਪਹੁੰਚ ਗਈ ਹੈ। ਅੱਜ ਕੀਤੇ ਗਏ ਤਾਜ਼ਾ ਵਾਧੇ ਤਹਿਤ ਪੈਟਰੋਲ ਦੀ ਕੀਮਤ ਵਿੱਚ 2.61 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ ਦੀ ਕੀਮਤ ਵਿੱਚ 2.71 ਰੁਪਏ ਪ੍ਰਤੀ ਲੀਟਰ ਦਾ ਵਾਧਾ ਕੀਤਾ ਗਿਆ ਹੈ। ਇਸ ਸੰਸ਼ੋਧਨ ਤੋਂ ਬਾਅਦ ਦਿੱਲੀ ਵਿੱਚ ਪੈਟਰੋਲ 102.12 ਰੁਪਏ ਅਤੇ ਡੀਜ਼ਲ 95.20 ਰੁਪਏ ਪ੍ਰਤੀ ਲੀਟਰ ਹੋ ਗਿਆ ਹੈ। ਇਸੇ ਤਰ੍ਹਾਂ ਦੇਸ਼ ਦੀ ਆਰਥਿਕ ਰਾਜਧਾਨੀ ਮੁੰਬਈ ਵਿੱਚ ਪੈਟਰੋਲ ਦੀ ਕੀਮਤ 111.21 ਰੁਪਏ ਅਤੇ ਡੀਜ਼ਲ 97.83 ਰੁਪਏ ਪ੍ਰਤੀ ਲੀਟਰ ‘ਤੇ ਪਹੁੰਚ ਗਈ ਹੈ। ਕੋਲਕਾਤਾ ਵਿੱਚ ਪੈਟਰੋਲ 113.51 ਰੁਪਏ ਅਤੇ ਡੀਜ਼ਲ 99.82 ਰੁਪਏ ਜਦਕਿ ਚੇਨਈ ਵਿੱਚ ਪੈਟਰੋਲ 107.77 ਰੁਪਏ ਅਤੇ ਡੀਜ਼ਲ 99.55 ਰੁਪਏ ਪ੍ਰਤੀ ਲੀਟਰ ਵਿਕ ਰਿਹਾ ਹੈ। ਪਿਛਲੇ 10 ਦਿਨਾਂ ਵਿੱਚ ਹੋਏ ਚਾਰ ਵਾਧਿਆਂ ਕਾਰਨ ਤੇਲ ਦੀਆਂ ਕੀਮਤਾਂ ਵਿੱਚ ਹੁਣ ਤੱਕ ਕੁੱਲ 7.5 ਰੁਪਏ ਪ੍ਰਤੀ ਲੀਟਰ ਦਾ ਵਾਧਾ ਹੋ ਚੁੱਕਾ ਹੈ।

Read News Paper

Related articles

spot_img

Recent articles

spot_img