ਮੋਗਾ/ਪੰਜਾਬ ਪੋਸਟ :
ਆਮ ਆਦਮੀ ਪਾਰਟੀ ਦੀ ਮੋਗਾ ਰੈਲੀ ਦੌਰਾਨ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਨੇ ਪੰਜਾਬ ਦਾ ਖ਼ਜ਼ਾਨਾ ਖਾਲੀ ਕਰ ਦਿੱਤਾ ਸੀ, ਜਿਸ ਕਾਰਨ ਮਾਵਾਂ-ਧੀਆਂ ਸਤਿਕਾਰ ਯੋਜਨਾ ਸ਼ੁਰੂ ਕਰਨ ਵਿੱਚ ਦੇਰੀ ਹੋਈ। ਉਨ੍ਹਾਂ ਦਾਅਵਾ ਕੀਤਾ ਕਿ ਹੁਣ ਇਸ ਯੋਜਨਾ ਤਹਿਤ ਔਰਤਾਂ ਦੇ ਬੈਂਕ ਖਾਤਿਆਂ ਵਿੱਚ ਹਰ ਮਹੀਨੇ ਇੱਕ ਹਜ਼ਾਰ ਰੁਪਏ ਪਾਏ ਜਾ ਰਹੇ ਹਨ, ਜਿਨ੍ਹਾਂ ਦੀ ਅਦਾਇਗੀ ਤਿੰਨ ਮਹੀਨਿਆਂ ਬਾਅਦ ਇਕੱਠੀ ਕੀਤੀ ਜਾਂਦੀ ਹੈ। ਉਨ੍ਹਾਂ ਭਰੋਸਾ ਦਿੱਤਾ ਕਿ ਪੰਜਾਬ ਸਰਕਾਰ ਦੀ ਕੋਈ ਵੀ ਲੋਕ ਭਲਾਈ ਯੋਜਨਾ ਬੰਦ ਨਹੀਂ ਹੋਣ ਦਿੱਤੀ ਜਾਵੇਗੀ ਅਤੇ ਲੋਕਾਂ ਨੂੰ ਸਿੱਖਿਆ, ਸਿਹਤ ਤੇ ਹੋਰ ਸਹੂਲਤਾਂ ਮਿਲਦੀਆਂ ਰਹਿਣਗੀਆਂ।







