ਸ਼ਿਆਨ/ਪੰਜਾਬ ਪੋਸਟ :
ਚੀਨ ਦੇ ਸ਼ਾਂਕਸੀ ਸੂਬੇ ਵਿੱਚ ਇੱਕ ਵਿਅਕਤੀ ਨੇ ਕਥਿਤ ਤੌਰ ’ਤੇ ਮੁਆਵਜ਼ੇ ਦੀ ਅਦਾਇਗੀ ਨਾ ਹੋਣ ਦੇ ਰੋਸ ਵਿੱਚ ਸਰਕਾਰੀ ਸੇਵਾ ਕੇਂਦਰ ਦੀ ਇਮਾਰਤ ’ਤੇ ਬੁਲਡੋਜ਼ਰ ਚਲਾ ਦਿੱਤਾ। ਇਸ ਘਟਨਾ ਵਿੱਚ ਇਮਾਰਤ ਦਾ ਮੁੱਖ ਦਰਵਾਜ਼ਾ ਅਤੇ ਕੰਪਲੈਕਸ ਦੇ ਕਈ ਹਿੱਸੇ ਨੁਕਸਾਨੇ ਗਏ। ਪੁਲੀਸ ਨੇ 47 ਸਾਲਾ ਸ਼ੱਕੀ ਨੂੰ ਹਿਰਾਸਤ ਵਿੱਚ ਲੈ ਲਿਆ ਹੈ। ਘਟਨਾ ਦੌਰਾਨ ਕਿਸੇ ਜਾਨੀ ਨੁਕਸਾਨ ਦੀ ਸੂਚਨਾ ਨਹੀਂ ਹੈ। ਹਾਲਾਂਕਿ, ਅਧਿਕਾਰੀਆਂ ਨੇ ਹਮਲੇ ਦੇ ਅਸਲ ਕਾਰਨ ਦੀ ਅਜੇ ਪੁਸ਼ਟੀ ਨਹੀਂ ਕੀਤੀ।







