ਮੋਗਾ ਰੈਲੀ ਦੌਰਾਨ ਸਮਾਰਟ ਰਾਸ਼ਨ ਕਾਰਡਾਂ ਦੀ ਵੰਡ ਸ਼ੁਰੂ ਕਰਨਗੇ ਮੁੱਖ ਮੰਤਰੀ ਮਾਨ

Published:

Rate this post

ਮੋਗਾ/ਪੰਜਾਬ ਪੋਸਟ :

ਪੰਜਾਬ ਸਰਕਾਰ ਵੱਲੋਂ ਸਮਾਰਟ ਰਾਸ਼ਨ ਕਾਰਡਾਂ ਦੀ ਵੰਡ ਦੀ ਰਸਮੀ ਸ਼ੁਰੂਆਤ ਅੱਜ ਮੋਗਾ ਜ਼ਿਲ੍ਹੇ ਦੇ ਪਿੰਡ ਨੱਥੂਵਾਲਾ ਜਦੀਦ ਵਿਖੇ ਰਾਜ ਪੱਧਰੀ ਸਮਾਗਮ ਦੌਰਾਨ ਕੀਤੀ ਜਾ ਰਹੀ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਇਸ ਸਮਾਗਮ ਵਿੱਚ ਸ਼ਾਮਲ ਹੋ ਕੇ ਕਾਰਡ ਵੰਡ ਮੁਹਿੰਮ ਦੀ ਸ਼ੁਰੂਆਤ ਕਰਨਗੇ। ਇਸ ਮੌਕੇ ਆਮ ਆਦਮੀ ਪਾਰਟੀ ਦੀ ‘ਖੁਸ਼ਹਾਲ ਪੰਜਾਬ ਰੈਲੀ’ ਵੀ ਹੋ ਰਹੀ ਹੈ, ਜਿਸ ਵਿੱਚ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਸਮੇਤ ਸੀਨੀਅਰ ਆਗੂ ਸ਼ਾਮਲ ਹੋਣਗੇ। ਸਰਕਾਰ ਅਨੁਸਾਰ ਇਸ ਯੋਜਨਾ ਰਾਹੀਂ ਯੋਗ ਪਰਿਵਾਰਾਂ ਨੂੰ ਸਸਤੇ ਅਨਾਜ ਅਤੇ ਹੋਰ ਭਲਾਈ ਸਕੀਮਾਂ ਦਾ ਲਾਭ ਪਾਰਦਰਸ਼ੀ ਢੰਗ ਨਾਲ ਪਹੁੰਚਾਉਣ ਦਾ ਟੀਚਾ ਹੈ।

Read News Paper

Related articles

spot_img

Recent articles

spot_img