ਮੋਹਾਲੀ ਦੇ ਜੀਮਾਡਾ ਦਫ਼ਤਰ ’ਤੇ ਈ.ਡੀ. ਦੀ ਛਾਪੇਮਾਰੀ, ਤਿੰਨ ਮੰਜ਼ਿਲਾਂ ਸੀਲ

Published:

Rate this post

ਮੋਹਾਲੀ/ਪੰਜਾਬ ਪੋਸਟ:

ਇਨਫੋਰਸਮੈਂਟ ਡਾਇਰੈਕਟੋਰੇਟ ਨੇ ਮੰਗਲਵਾਰ ਨੂੰ ਮੋਹਾਲੀ ਸਥਿਤ ਗ੍ਰੇਟਰ ਮੋਹਾਲੀ ਏਰੀਆ ਡਿਵੈਲਪਮੈਂਟ ਅਥਾਰਟੀ (ਜੀਮਾਡਾ) ਦੇ ਦਫ਼ਤਰ ’ਤੇ ਛਾਪੇਮਾਰੀ ਕੀਤੀ। ਕੇਂਦਰੀ ਜਾਂਚ ਏਜੰਸੀ ਦੀ ਟੀਮ ਨਾਲ ਸੀਆਰਪੀਐੱਫ ਦੇ ਜਵਾਨ ਵੀ ਮੌਜੂਦ ਸਨ। ਈ.ਡੀ. ਨੇ ਜੀਮਾਡਾ ਨਾਲ ਸਬੰਧਤ ਰਿਕਾਰਡ ਕਬਜ਼ੇ ਵਿੱਚ ਲੈਣ ਦੇ ਨਾਲ ਦਫ਼ਤਰ ਦੀਆਂ ਘੱਟੋ-ਘੱਟ ਤਿੰਨ ਮੰਜ਼ਿਲਾਂ ਸੀਲ ਕਰ ਦਿੱਤੀਆਂ। ਕੁਝ ਸੀਨੀਅਰ ਅਧਿਕਾਰੀਆਂ ਦੇ ਮੋਬਾਈਲ ਫੋਨ ਵੀ ਕਬਜ਼ੇ ਵਿੱਚ ਲਏ ਗਏ ਅਤੇ ਉਨ੍ਹਾਂ ਤੋਂ ਪੁੱਛਗਿੱਛ ਕੀਤੀ ਗਈ। ਜਾਂਚ ਵਿੱਚ ਜ਼ਮੀਨ ਹਾਸਲ ਕਰਨ, ਜ਼ਮੀਨ ਦੀ ਵਰਤੋਂ ਬਦਲਣ ਦੀਆਂ ਮਨਜ਼ੂਰੀਆਂ, ਨਿੱਜੀ ਰੀਅਲ ਅਸਟੇਟ ਕੰਪਨੀਆਂ ਨੂੰ ਕਥਿਤ ਲਾਭ ਅਤੇ ਜਾਇਦਾਦਾਂ ਦੀ ਨਿਲਾਮੀ ਨਾਲ ਜੁੜੀਆਂ ਕਥਿਤ ਬੇਨਿਯਮੀਆਂ ਦੀ ਜਾਂਚ ਕੀਤੀ ਜਾ ਰਹੀ ਹੈ।

Read News Paper

Related articles

spot_img

Recent articles

spot_img