ਵਿਦਿਆਰਥੀਆਂ ਦੇ ਰੋਸ ਪ੍ਰਦਰਸ਼ਨ ਦੌਰਾਨ ਪੁਲਿਸ ਕਾਰਵਾਈ ਖਿਲਾਫ਼ ਪਟੀਸ਼ਨ ‘ਤੇ ਸੁਪਰੀਮ ਕੋਰਟ ਵੱਲੋਂ ਸੁਣਵਾਈ ਤੋਂ ਇਨਕਾਰ, ਕਿਹਾ—”ਸਾਡਾ ਸਮਾਂ ਬਰਬਾਦ ਨਾ ਕਰੋ”

Published:

Rate this post

ਨਵੀਂ ਦਿੱਲੀ/ਪੰਜਾਬ ਪੋਸਟ
ਦੇਸ਼ ਦੀ ਸਰਵਉੱਚ ਅਦਾਲਤ ਯਾਨੀ ਸੁਪਰੀਮ ਕੋਰਟ ਨੇ ਕਾਕਰੋਚ ਜਨਤਾ ਪਾਰਟੀ (ਸੀ.ਜੇ.ਪੀ) ਦੇ ਸੰਸਦ ਮਾਰਚ ਦੌਰਾਨ ਵਿਦਿਆਰਥੀਆਂ ‘ਤੇ ਹੋਈ ਪੁਲਿਸ ਕਾਰਵਾਈ ਅਤੇ ਕਥਿਤ ਲਾਠੀਚਾਰਜ ਖ਼ਿਲਾਫ਼ ਦਾਖ਼ਲ ਕੀਤੀ ਗਈ ਪਟੀਸ਼ਨ ‘ਤੇ ਤੁਰੰਤ ਸੁਣਵਾਈ ਕਰਨ ਤੋਂ ਸਾਫ਼ ਇਨਕਾਰ ਕਰ ਦਿੱਤਾ ਹੈ। ਚੀਫ਼ ਜਸਟਿਸ ਆਫ਼ ਇੰਡੀਆ ਸੂਰਜ ਕਾਂਤ ਦੀ ਅਗਵਾਈ ਵਾਲੇ ਬੈਂਚ ਨੇ ਵਕੀਲ ਨੂੰ ਸਪੱਸ਼ਟ ਸ਼ਬਦਾਂ ਵਿੱਚ ਕਿਹਾ ਕਿ ਅਦਾਲਤ ਦਾ ਸਮਾਂ ਬਰਬਾਦ ਨਾ ਕੀਤਾ ਜਾਵੇ।
ਜਦੋਂ ਵਕੀਲ ਨੇ ਅਦਾਲਤ ਸਾਹਮਣੇ ਨੀਟ ਪੇਪਰ ਲੀਕ ਅਤੇ ਪ੍ਰਦਰਸ਼ਨਕਾਰੀ ਵਿਦਿਆਰਥੀਆਂ ‘ਤੇ ਪੁਲਿਸ ਵੱਲੋਂ ਕੀਤੀ ਗਈ ਕਥਿਤ ਬਰਬਰਤਾ ਦੇ ਵੀਡੀਓ ਸਬੂਤ ਦਿਖਾਉਣ ਦੀ ਕੋਸ਼ਿਸ਼ ਕੀਤੀ, ਤਾਂ ਚੀਫ਼ ਜਸਟਿਸ ਨੇ ਸਖ਼ਤ ਟਿੱਪਣੀ ਕਰਦਿਆਂ ਕਿਹਾ ਕਿ ਉਹ ਇਨ੍ਹਾਂ ਵੀਡੀਓਜ਼ ਵਿੱਚ ਕੋਈ ਦਿਲਚਸਪੀ ਨਹੀਂ ਰੱਖਦੇ ਅਤੇ ਅਦਾਲਤ ਕੋਲ ਅਜਿਹੀਆਂ ਵੀਡੀਓਜ਼ ਦੇਖਣ ਦਾ ਸਮਾਂ ਨਹੀਂ ਹੈ। ਬੈਂਚ ਨੇ ਇਸ ਮਾਮਲੇ ਵਿੱਚ ਕਿਸੇ ਵੀ ਤਰ੍ਹਾਂ ਦੀ ਤੁਰੰਤ ਸੁਣਵਾਈ ਜਾਂ ਸੂਓ ਮੋਟੋ (ਖ਼ੁਦ ਨੋਟਿਸ) ਲੈਣ ਤੋਂ ਸਾਫ਼ ਨਾਂਹ ਕਰ ਦਿੱਤੀ ਹੈ।
ਗੌਰਤਲਬ ਹੈ ਕਿ ਬੀਤੇ ਦਿਨ ਦਿੱਲੀ ਹਾਈ ਕੋਰਟ ਨੇ ਵੀ ਪੁਲਿਸ ਦੀ ਵੱਧ ਰਹੀ ਤਾਕਤ ਅਤੇ ਕਾਰਵਾਈ ਵਿਰੁੱਧ ਅਰਜ਼ੀ ‘ਤੇ ਤੁਰੰਤ ਸੁਣਵਾਈ ਤੋਂ ਇਨਕਾਰ ਕਰ ਦਿੱਤਾ ਸੀ। ਸੁਪਰੀਮ ਕੋਰਟ ਦੇ ਇਸ ਸਖ਼ਤ ਰੁਖ਼ ਤੋਂ ਬਾਅਦ ਸਿਆਸੀ ਗਲਿਆਰਿਆਂ ਵਿੱਚ ਵੀ ਚਰਚਾ ਤੇਜ਼ ਹੋ ਗਈ ਹੈ, ਕਿਉਂਕਿ ਵਿਰੋਧੀ ਧਿਰ ਲਗਾਤਾਰ ਪੁਲਿਸ ਕਾਰਵਾਈ ਨੂੰ ਲੈ ਕੇ ਸਰਕਾਰ ਅਤੇ ਪ੍ਰਸ਼ਾਸਨ ਨੂੰ ਘੇਰ ਰਹੀ ਹੈ।

Read News Paper

Related articles

spot_img

Recent articles

spot_img