ਸੋਨਮ ਵਾਂਗਚੁਕ ਨੇ 26 ਦਿਨਾਂ ਬਾਅਦ ਆਪਣੀ ਭੁੱਖ ਹੜਤਾਲ ਕੀਤੀ ਖ਼ਤਮ, ਕੇਂਦਰੀ ਮੰਤਰੀਆਂ ਦੀ ਹਾਜ਼ਰੀ ਵਿੱਚ ਤੋੜਿਆ ਵਰਤ

Published:

Rate this post

ਨਵੀਂ ਦਿੱਲੀ/ਪੰਜਾਬ ਪੋਸਟ
ਦੇਸ਼ ਭਰ ਵਿੱਚ ਚੱਲ ਰਹੇ ਵਿਦਿਆਰਥੀ ਅੰਦੋਲਨ ਅਤੇ ਨੀਟ ਪੇਪਰ ਲੀਕ ਮਾਮਲੇ ਦੇ ਮੱਦੇਨਜ਼ਰ ਮਸ਼ਹੂਰ ਜਲਵਾਯੂ ਕਾਰਕੁਨ ਸੋਨਮ ਵਾਂਗਚੁਕ ਨੇ ਆਪਣੀ 26 ਦਿਨਾਂ ਦੀ ਲੰਮੀ ਭੁੱਖ ਹੜਤਾਲ ਅਤੇ ਅਨਸ਼ਨ ਬੀਤੀ ਅੱਧੀ ਰਾਤ ਨੂੰ ਗੁਰੂਗ੍ਰਾਮ ਦੇ ਮੇਦਾਂਤਾ ਹਸਪਤਾਲ ਵਿਖੇ ਖ਼ਤਮ ਕਰ ਦਿੱਤਾ ਹੈ। ਉਨ੍ਹਾਂ ਨੇ ਕੇਂਦਰੀ ਮੰਤਰੀ ਜੇ.ਪੀ. ਨੱਡਾ ਅਤੇ ਡਾ. ਜਿਤੇਂਦਰ ਸਿੰਘ ਦੇ ਨਾਲ-ਨਾਲ ਲੇਹ ਲੱਦਾਖ ਐਪੈਕਸ ਬਾਡੀ ਦੇ ਸੀਨੀਅਰ ਆਗੂਆਂ ਦੀ ਮੌਜੂਦਗੀ ਵਿੱਚ ਜੂਸ ਦਾ ਕੱਪ ਪੀ ਕੇ ਆਪਣਾ ਵਰਤ ਤੋੜਿਆ। ਇਸ ਮੌਕੇ ਉਨ੍ਹਾਂ ਦੀ ਧਰਮ ਪਤਨੀ ਗੀਤਾਂਜਲੀ ਅੰਗਮੋ ਵੀ ਉਨ੍ਹਾਂ ਦੇ ਨਾਲ ਮੌਜੂਦ ਸਨ।
ਵਰਤ ਖ਼ਤਮ ਕਰਨ ਤੋਂ ਬਾਅਦ ਸੋਸ਼ਲ ਮੀਡੀਆ ’ਤੇ ਆਪਣਾ ਸੁਨੇਹਾ ਸਾਂਝਾ ਕਰਦਿਆਂ ਸੋਨਮ ਵਾਂਗਚੁਕ ਨੇ ਕਿਹਾ ਕਿ ਸਰਕਾਰ ਨਾਲ ਲੰਮੀ ਗੱਲਬਾਤ ਅਤੇ ਦੇਸ਼ ਵਿੱਚ ਸੰਭਾਵਿਤ ਹਿੰਸਾ ਨੂੰ ਰੋਕਣ ਦੇ ਮੱਦੇਨਜ਼ਰ ਉਨ੍ਹਾਂ ਨੇ ਇਹ ਫ਼ੈਸਲਾ ਲਿਆ ਹੈ। ਉਨ੍ਹਾਂ ਦੱਸਿਆ ਕਿ ਦੇਸ਼ ਭਰ ਦੇ ਵੱਖ-ਵੱਖ ਰਾਜਨੀਤਿਕ ਦਲਾਂ ਦੇ 65 ਮੈਂਬਰ ਆਫ਼ ਪਾਰਲੀਮੈਂਟ (ਐਮ.ਪੀ) ਨੇ ਉਨ੍ਹਾਂ ਨੂੰ ਵਰਤ ਖ਼ਤਮ ਕਰਨ ਦੀ ਅਪੀਲ ਕੀਤੀ ਸੀ। ਇਸ ਤੋਂ ਇਲਾਵਾ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਪੇਪਰ ਲੀਕ ਵਿਰੁੱਧ ਸਖ਼ਤ ਕਾਨੂੰਨ ਬਣਾਉਣ ਅਤੇ ਫਾਸਟ-ਟਰੈਕ ਅਦਾਲਤਾਂ ਕਾਇਮ ਕਰਨ ਦੇ ਐਲਾਨ ਤੋਂ ਬਾਅਦ ਇਹ ਘਟਨਾਕ੍ਰਮ ਸਾਹਮਣੇ ਆਇਆ ਹੈ। ਹਾਲਾਂਕਿ ਸੋਨਮ ਵਾਂਗਚੁਕ ਵੱਲੋਂ ਆਪਣਾ ਅੰਦੋਲਨ ਸਮਾਪਤ ਕਰ ਦਿੱਤਾ ਗਿਆ ਹੈ, ਪਰ ਜੰਤਰ-ਮੰਤਰ ਵਿਖੇ ਸੀ.ਜੇ.ਪੀ. ਦੀ ਅਗਵਾਈ ਹੇਠ ਵਿਦਿਆਰਥੀਆਂ ਦਾ ਪ੍ਰਦਰਸ਼ਨ ਅਜੇ ਵੀ ਜਾਰੀ ਹੈ।

Read News Paper

Related articles

spot_img

Recent articles

spot_img