ਹਾਈਕੋਰਟ ਦੀ ਸਖ਼ਤ ਝਾੜ ਤੋਂ ਬਾਅਦ ਵਿਜੀਲੈਂਸ ਵੱਲੋਂ ਪੋਸਟ-ਮੈਟ੍ਰਿਕ ਸਕਾਲਰਸ਼ਿਪ ਘੁਟਾਲੇ ਵਿੱਚ 6 ਅਧਿਕਾਰੀਆਂ ਖ਼ਿਲਾਫ਼ ਮਾਮਲਾ ਦਰਜ

Published:

Rate this post

ਚੰਡੀਗੜ੍ਹ/ਪੰਜਾਬ ਪੋਸਟ
ਪੰਜਾਬ ਅਤੇ ਹਰਿਆਣਾ ਹਾਈਕੋਰਟ ਵੱਲੋਂ ਲਗਪਗ 500 ਕਰੋੜ ਰੁਪਏ ਦੇ ਬਹੁ-ਚਰਚਿਤ ਪੋਸਟ-ਮੈਟ੍ਰਿਕ ਅਨੁਸੂਚਿਤ ਜਾਤੀ (ਐਸ.ਸੀ) ਸਕਾਲਰਸ਼ਿਪ ਘੁਟਾਲੇ ਵਿੱਚ ਅਪਰਾਧਿਕ ਕਾਰਵਾਈ ਸ਼ੁਰੂ ਕਰਨ ਵਿੱਚ ਹੋਈ ਪੰਜ ਸਾਲਾਂ ਦੀ ਦੇਰੀ ਲਈ ਪੰਜਾਬ ਸਰਕਾਰ ਦੀ ਸਖ਼ਤ ਖਿਚਾਈ ਕੀਤੇ ਜਾਣ ਤੋਂ ਬਾਅਦ, ਪੰਜਾਬ ਵਿਜੀਲੈਂਸ ਬਿਊਰੋ ਨੇ ਆਖਰਕਾਰ ਵਿਭਾਗ ਦੇ 6 ਸਾਬਕਾ ਅਧਿਕਾਰੀਆਂ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ। ਇਹ ਮਾਮਲਾ ਅਕਾਦਮਿਕ ਸੈਸ਼ਨ 2016-2017 ਦੌਰਾਨ ਹੋਈਆਂ ਵੱਡੀਆਂ ਵਿੱਤੀ ਬੇਨਿਯਮੀਆਂ ਨਾਲ ਸਬੰਧਤ ਹੈ।
ਚੀਫ਼ ਜਸਟਿਸ ਸ਼ੀਲ ਨਾਗੂ ਦੀ ਅਗਵਾਈ ਵਾਲੇ ਡਿਵੀਜ਼ਨ ਬੈਂਚ ਨੇ ਸੁਣਵਾਈ ਦੌਰਾਨ ਪੰਜਾਬ ਸਰਕਾਰ ਵੱਲੋਂ ਪੇਸ਼ ਕੀਤੀਆਂ ਦਲੀਲਾਂ ਨੂੰ ਪੂਰੀ ਤਰ੍ਹਾਂ ਰੱਦ ਕਰ ਦਿੱਤਾ। ਅਦਾਲਤ ਨੇ ਸਖ਼ਤ ਟਿੱਪਣੀ ਕਰਦਿਆਂ ਕਿਹਾ ਕਿ ਜੇਕਰ ਸਾਲ 2020 ਵਿੱਚ ਹੀ ਉੱਚ ਪੱਧਰੀ ਕਮੇਟੀ ਦੀ ਜਾਂਚ ਰਾਹੀਂ ਸੰਗੀਨ ਅਪਰਾਧ ਹੋਣ ਦੀ ਪੁਸ਼ਟੀ ਹੋ ਚੁੱਕੀ ਸੀ, ਤਾਂ ਐਫ.ਆਈ.ਆਰ ਦਰਜ ਕਰਨ ਵਿੱਚ 5 ਸਾਲ ਦੀ ਦੇਰੀ ਕਿਉਂ ਕੀਤੀ ਗਈ? ਅਦਾਲਤ ਦੇ ਹੁਕਮਾਂ ‘ਤੇ ਵੀਡੀਓ ਕਾਨਫਰੰਸਿੰਗ ਰਾਹੀਂ ਪੇਸ਼ ਹੋਏ ਪੰਜਾਬ ਦੇ ਮੁੱਖ ਸਕੱਤਰ ਕੇ.ਏ.ਪੀ. ਸਿਨਹਾ ਨੇ ਇਸ ਦੇਰੀ ਲਈ ਅਦਾਲਤ ਤੋਂ ਬਿਨਾਂ ਸ਼ਰਤ ਮੁਆਫੀ ਮੰਗੀ।
ਸਰਕਾਰ ਨੇ ਬਚਾਅ ਵਿੱਚ ਦਲੀਲ ਦਿੱਤੀ ਸੀ ਕਿ ਕੁਝ ਵਿਦਿਅਕ ਸੰਸਥਾਵਾਂ ਵੱਲੋਂ ਦਾਇਰ ਪਟੀਸ਼ਨਾਂ ‘ਤੇ ਅਦਾਲਤ ਦੇ ਅੰਤਰਿਮ ਹੁਕਮਾਂ (ਕੋਈ ਸਖ਼ਤ ਕਾਰਵਾਈ ਨਾ ਕਰਨ) ਕਾਰਨ ਕਾਰਵਾਈ ਰੁਕੀ ਹੋਈ ਸੀ। ਅਦਾਲਤ ਨੇ ਇਸ ਨੂੰ ਖਾਰਜ ਕਰਦਿਆਂ ਸਪੱਸ਼ਟ ਕੀਤਾ ਕਿ ਦਸੰਬਰ 2021 ਦੇ ਹੁਕਮ ਸਿਰਫ਼ ਪੈਸਿਆਂ ਦੀ ਰਿਕਵਰੀ (ਵਸੂਲੀ) ਨੂੰ ਰੋਕਣ ਲਈ ਸਨ, ਨਾ ਕਿ ਅਪਰਾਧਿਕ ਮਾਮਲਿਆਂ ਦੀ ਜਾਂਚ ਜਾਂ ਐਫ.ਆਈ.ਆਰ. ਦਰਜ ਕਰਨ ਵਿਰੁੱਧ ਕੋਈ ਢਾਲ ਸਨ। ਅਦਾਲਤ ਨੇ ਕਿਹਾ ਕਿ ਰਾਜ ਸਰਕਾਰ ਨੇ ਕਾਨੂੰਨ ਦੀ ਜਾਣਬੁੱਝ ਕੇ ਗਲਤ ਵਿਆਖਿਆ ਕੀਤੀ।

Read News Paper

Related articles

spot_img

Recent articles

spot_img